Hukamnama from Darbar Sahib Amritsar | 20 Jul 2026
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ॥੬॥੧॥੩॥
ਸੋਮਵਾਰ, ੫ ਸਾਵਣ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੭੨੯)