Hukamnama from Darbar Sahib Amritsar | 14 Sep 2026

ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਸੋਮਵਾਰ, ੨੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੩੧)