Hukamnama from Darbar Sahib Amritsar | 04 Jul 2026

ਸੋਰਠਿ ਮਹਲਾ ੫ ॥

ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਸ਼ਨਿਚਰਵਾਰ, ੨੦ ਹਾੜ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੨੬)