Hukamnama from Darbar Sahib Amritsar | 05 Sep 2026

ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਸ਼ਨਿੱਚਰਵਾਰ, ੨੦ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੧੧)