Hukamnama from Darbar Sahib Amritsar | 10 Sep 2026

ਸਲੋਕ ਮਃ ੩ ॥

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ॥੧॥ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

ਵੀਰਵਾਰ, ੨੫ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੫੮੯)