Hukamnama from Darbar Sahib Amritsar | 25 Aug 2026

ਸੋਰਠਿ ਮਹਲਾ ੫ ॥

ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਮੰਗਲਵਾਰ, ੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੧੮)