ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ)
(ਅੰਗ: ੮੨੮)