ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੨)