ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਬੁੱਧਵਾਰ, ੩੦ ਵੈਸਾਖ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੦੨)